ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਰਣਜੀਤ ਗਿੱਲ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
ਮੋਹਾਲੀ, 18 ਜੁਲਾਈ – ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਨੇ ਅੱਜ ਪਾਰਟੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਅਸਤੀਫੇ ਵਿਚ ਉਨ੍ਹਾਂ ਲਿਖਿਆ ਹੈ ਕਿ ‘‘ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ। ਰਣਜੀਤ ਸਿੰਘ ਗਿੱਲ ਅਕਾਲੀ ਦਲ ਦੀ ਟਿਕਟ ‘ਤੇ ਖਰੜ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ।
Share this content:



Post Comment