Loading Now

ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 1 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ, ਸ. ਹਰਪਾਲ ਸਿੰਘ ਜੱਲਾ, ਭਾਈ ਮਨਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਸ. ਬਲਵਿੰਦਰ ਸਿੰਘ ਖੈਰਾਬਾਦ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਸੇਵਾ ਮੁਕਤ ਹੋਏ ਸ. ਖੈਰਾਬਾਦ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। ਇਸੇ ਦੌਰਾਨ ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਮਹਾਨ ਸੰਸਥਾ ਹੈ ਅਤੇ ਇਥੇ ਸੇਵਾ ਮਿਲਣੀ ਕਿਸੇ ਵੱਡੇ ਸਨਮਾਨ ਤੋਂ ਘੱਟ ਨਹੀਂ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ, ਸ. ਹਰਪਾਲ ਸਿੰਘ ਜੱਲਾ, ਭਾਈ ਮਨਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਗੁਰਦੀਪ ਸਿੰਘ ਕੰਗ, ਸਾਬਕਾ ਸਕੱਤਰ ਸ. ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਸਾਬਕਾ ਮੈਨੇਜਰ ਸ. ਬਲਦੇਵ ਸਿੰਘ ਖੈਰਾਬਾਦ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Share this content:

Previous post

ਸਫਾਈ ਸੇਵਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ

Next post

7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਪੀ ਐੱਸ ਐਮ ਐਸ ਯੂ/ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਪੀ ਐੱਸ ਐਮ ਐਸ ਯੂ ਜਿਲਾ ਇਕਾਈ ਅੰਮ੍ਰਿਤਸਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਹੁਦੇਦਾਰਾਂ ਦੀ ਕੀਤੀ ਗਈ ਮੀਟਿੰਗ

Post Comment