ਸਾਬਕਾ ਐੱਸ ਆਈ ਨੇ ਖ਼ੁਦ ਨੂੰ ਗੋਲੀ ਮਾਰੀ
ਫਗਵਾੜਾ, 19 ਜਨਵਰੀ – ਪੰਜਾਬ ਪੁਲੀਸ ਦੇ ਸਾਬਕਾ ਸਹਾਇਕ ਥਾਣੇਦਾਰ ਨੇ ਆਪਣੀ ਲਾਇਸੈਂਸੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ (71) ਵਾਸੀ ਗੁਰੂ ਨਾਨਕਪੁਰਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਐੱਸ ਪੀ ਮਾਧਵੀ ਸ਼ਰਮਾ ਘਟਨਾ ਸਥਾਨ ’ਤੇ ਪੁੱਜੀ। ਪੁਲੀਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਨੇ ਆਪਣੀ ਲਾਇਸੈਂਸੀ ਰਾਈਫ਼ਲ ਨਾਲ ਖੁਦ ਨੂੰ ਗੋਲੀ ਮਾਰ ਲਈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਰਮਜੀਤ ਸਿੰਘ ਸਾਲ 2015 ’ਚ ਪੰਜਾਬ ਪੁਲੀਸ ਤੋਂ ਸੇਵਾਮੁਕਤ ਹੋਇਆ ਸੀ ਤੇ ਸੀ ਬੀ ਆਈ ਅਦਾਲਤ ਨੇ 1992 ਦੇ ਇੱਕ ਕੇਸ ’ਚ ਕੁਝ ਮਹੀਨੇ ਪਹਿਲਾਂ ਉਸ ਨੂੰ ਸਜ਼ਾ ਸੁਣਾਈ ਸੀ। ਉਹ ਜ਼ਮਾਨਤ ’ਤੇ ਸੀ।
Share this content:



Post Comment