ਸਿਆਸੀ ਜਗਤ ‘ਚ ਪਸਰਿਆ ਮਾਤਮ, ਝਾਰਖੰਡ ਦੇ ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ
ਝਾਰਖੰਡ, 8 ਅਕਤੂਬਰ – ਸਿਆਸੀ ਜਗਤ ਤੋਂ ਤੜਕ ਸਵੇਰੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਦਰਅਸਲ, ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦਾ ਬੁੱਧਵਾਰ (7 ਅਕਤੂਬਰ) ਨੂੰ ਰਾਂਚੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ 18 ਸਤੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬੁੱਧਵਾਰ ਨੂੰ ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ। ਆਪਣੀ ਮਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ, ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇੱਕ ਐਕਸ-ਪੋਸਟ ਵਿੱਚ ਲਿਖਿਆ ਕਿ ਬਾਬਾ ਦੇ ਜਾਣ ਤੋਂ ਬਾਅਦ, ਉਨ੍ਹਾਂ ਦੀ ਮਾਂ ਉਨ੍ਹਾਂ ਦਾ ਸਭ ਤੋਂ ਵੱਡਾ ਸਹਾਰਾ ਸੀ। ਅੱਜ, ਉਹ ਸਹਾਰਾ ਵੀ ਕੁਦਰਤ ਦੀ ਗੋਦ ਵਿੱਚ ਲੀਨ ਹੋ ਗਿਆ। ਮੁੱਖ ਮੰਤਰੀ ਦੇ ਪਿਤਾ, ਸ਼ਿਬੂ ਸੋਰੇਨ ਦਾ 4 ਅਗਸਤ, 2025 ਨੂੰ ਦੇਹਾਂਤ ਹੋਇਆ ਸੀ। ਰੂਪੀ ਸੋਰੇਨ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪਰਿਵਾਰ, ਨਜ਼ਦੀਕੀ ਦੋਸਤਾਂ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਕਈ ਰਾਜਨੀਤਿਕ ਅਤੇ ਸਮਾਜਿਕ ਹਸਤੀਆਂ ਨੇ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Share this content:



Post Comment