ਸਿਮਰਨਜੀਤ ਸਿੰਘ ਮਾਨ ਨੇ ਗੁਆਂਢੀ ਮੁਲਕ ਦੇ ਬੰਨ੍ਹੇ ਤਾਰੀਫਾਂ ਦੇ ਪੁਲ
23, ਅਪ੍ਰੈਲ – ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਈ ਅੰਤਰਰਾਸ਼ਟਰੀ ਅਤੇ ਦੇਸ਼ੀ ਮਸਲਿਆਂ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਅਮਨ ਕੋਸ਼ਿਸ਼ਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਮਾਨ ਨੇ ਕਿਹਾ ਕਿ ਖਾਸ ਤੌਰ ‘ਤੇ ਅਸੀਮ ਮੁਨੀਰ ਵੱਲੋਂ ਇਰਾਨ, ਅਮਰੀਕਾ ਅਤੇ ਇਸਰਾਈਲ ਵਿਚਾਲੇ ਤਣਾਅ ਘਟਾਉਣ ਲਈ ਕੀਤੇ ਜਾ ਰਹੇ ਯਤਨ ਕਾਬਿਲ-ਏ-ਤਾਰੀਫ਼ ਹਨ ਅਤੇ ਇਹ ਵਿਸ਼ਵ ਸ਼ਾਂਤੀ ਲਈ ਮਹੱਤਵਪੂਰਨ ਕਦਮ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਮਿਲਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਅਸੀਮ ਮੁਨੀਰ ਨੂੰ Nobel Peace Prize ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਪਰਮਾਣੂ ਹਥਿਆਰ ਰੱਖਣ ਵਾਲੇ ਦੇਸ਼ਾਂ ਵਿਚਕਾਰ ਤਣਾਅ ਘਟਾਉਣਾ ਵੱਡੀ ਉਪਲਬਧੀ ਹੁੰਦੀ ਹੈ, ਜਿਸ ਨਾਲ ਸੰਭਾਵਿਤ ਵੱਡੇ ਸੰਘਰਸ਼ ਨੂੰ ਟਾਲਿਆ ਜਾ ਸਕਦਾ ਹੈ।
Share this content:



Post Comment