ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ੂਟਰ ਜਗਰੂਪ ਰੂਪਾ ਦੇ ਭਰਾ ਜੁਗਰਾਜ ਦਾ ਕਤਲ
ਅੰਮ੍ਰਿਤਸਰ, 5 ਜੁਲਾਈ – ਅੱਜ ਅੰਮ੍ਰਿਤਸਰ ‘ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਹਿਤਾ ਦੇ ਪਿੰਡ ਚੰਨਣ ਕੇ ਦੇ ਗੁਰਦੁਆਰਾ ਸਾਹਿਬ ਦੇ ਬਾਹਰ 3 ਬਾਈਕ ਸਵਾਰ ਬਦਮਾਸ਼ਾਂ ਨੇ ਇਕ ਨੌਜਵਾਨ ‘ਤੇ ਤਾਬੜ ਤੋੜ ਗੋਲੀਆਂ ਚਲਾਈਆਂ। ਇਸ ਘਟਨਾ ਵਿਚ ਉਸ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰ ਬਾਈਕ ‘ਤੇ ਆਏ। ਮੁਲਜ਼ਮਾਂ ਨੇ ਚਿਹਰੇ ਢੱਕੇ ਹੋਏ ਸਨ। ਜੁਗਰਾਜ ਸਿੰਘ ਨੇ ਆਪਣਾ ਮੋਟਰਸਾਈਕਲ ਛੱਡ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ਾਂ ਨੇ ਉਸਨੂੰ ਘੇਰ ਲਿਆ ਅਤੇ ਗੋਲੀਆਂ ਮਾਰ ਕੇ ਮਾਰ ਮੁਕਾਇਆ। ਕਤਲ ਤੋਂ ਬਾਅਦ, ਤਿੰਨੋਂ ਇੱਕੋ ਮੋਟਰਸਾਈਕਲ ‘ਤੇ ਸਵਾਰ ਹੋ ਗਏ।
ਅੰਮ੍ਰਿਤਸਰ ਦਿਹਾਤੀ ਖੇਤਰ ਦੇ ਮਹਿਤਾ ਥਾਣੇ ਅਧੀਨ ਆਉਂਦੇ ਚੰਨਣ ਕੇ ਪਿੰਡ ਵਿੱਚ ਸ਼ਨੀਵਾਰ ਦੁਪਹਿਰ ਨੂੰ ਜੁਗਰਾਜ ਸਿੰਘ ਨਾਮ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਉਸ ਦੀ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਡੋਨੀ ਬੱਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਐਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Share this content:


Post Comment