Loading Now

ਸੀਬੀਆਈ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਦੀ ਕਰੀਬੀ ਤਿੱਕੜੀ ਤਲਬ

ਸੀਬੀਆਈ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਦੀ ਕਰੀਬੀ ਤਿੱਕੜੀ ਤਲਬ

ਚੰਡੀਗੜ੍ਹ  17 ਅਕਤੂਬਰ ਸੀਬੀਆਈ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕਰਨ ਮਗਰੋਂ ਹੁਣ ਉਨ੍ਹਾਂ ਦੀ ਨੇੜਲੀ ਤਿੱਕੜੀ ਨੂੰ ਤਲਬ ਕੀਤਾ ਹੈ। ਭਲਕੇ ਐਤਵਾਰ ਨੂੰ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਸੀਬੀਆਈ ਨੇ ਬੁਲਾਇਆ ਹੈ। ਪਤਾ ਲੱਗਾ ਹੈ ਕਿ ਇਹ ਤਿੰਨੋਂ ਜਣੇ ਐਤਵਾਰ ਨੂੰ ਸੀਬੀਆਈ ਅੱਗੇ ਪੇਸ਼ ਹੋਣਗੇ।

ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਇਹਨਾਂ ਨੂੰ ਤਿੰਨ ਵਾਰ ਸੀਬੀਆਈ ਸੰਮਨ ਕਰ ਚੁੱਕੀ ਹੈ, ਪਰ ਉਹ ਪੇਸ਼ ਨਹੀਂ ਹੋਏ ਸਨ। ਭਲਕੇ ਉਹ ਪਹਿਲੀ ਵਾਰ ਸੀਬੀਆਈ ਅੱਗੇ ਪੇਸ਼ ਹੋਣਗੇ। ਵੈਸੇ, ਸੀਬੀਆਈ ਇੱਕ ਵਾਰ ਬੀਰ ਦਵਿੰਦਰ ਸਿੰਘ ਦੇ ਪਿਤਾ ਤੋਂ ਪੁੱਛਗਿੱਛ ਕਰ ਚੁੱਕੀ ਹੈ। ਗੋਹਲ ਬ੍ਰਦਰਜ਼ ਪਹਿਲੀ ਵਾਰ ਜਾਂਚ ਵਿੱਚ ਸ਼ਾਮਲ ਹੋ ਰਹੇ ਹਨ।

ਦੱਸਣਯੋਗ ਹੈ ਕਿ ਬੀਰ ਦਵਿੰਦਰ ਸਿੰਘ ਇਸ ਵੇਲੇ ‘ਆਪ’ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਹਨ ਅਤੇ ਉਹ ਪਾਰਟੀ ਤਰਫ਼ੋਂ ਜ਼ਿਲ੍ਹਾ ਪਰਿਸ਼ਦ ਦੀ ਚੋਣ ਵੀ ਲੜ ਚੁੱਕੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ 5 ਅਕਤੂਬਰ ਨੂੰ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ.ਐੱਸ. ਨਾਗਰਾ ਅਤੇ ਅਣਪਛਾਤੇ ਸਰਕਾਰੀ/ਪ੍ਰਾਈਵੇਟ ਅਧਿਕਾਰੀਆਂ ’ਤੇ ਕੇਸ ਦਰਜ ਕੀਤਾ ਗਿਆ ਹੈ।

ਹਾਈ ਕੋਰਟ ਤਰਫ਼ੋਂ ਸੀਬੀਆਈ ਨੂੰ ਜਾਂਚ ਮੁਕੰਮਲ ਕਰਨ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਐੱਫ.ਆਈ.ਆਰ. ’ਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ ’ਚ ਦਖ਼ਲ, ਟੈਂਡਰਾਂ ਤੇ ਅਸਲਾ ਲਾਇਸੈਂਸਾਂ ਆਦਿ ’ਚ ਕਥਿਤ ਭ੍ਰਿਸ਼ਟਾਚਾਰ ਹੋਣ ਦੇ ਦੋਸ਼ ਲੱਗੇ ਹਨ।

Share this content:

Post Comment