ਸੁਖਨਜੋਤ ਸਿੰਘ ਨੇ ਬੀ.ਏ. ਆਨਰਜ਼ (ਅੰਗਰੇਜ਼ੀ) ‘ਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ
ਫਗਵਾੜਾ, 1 ਅਕਤੂਬਰ (ਏ.ਡੀ.ਪੀ ਨਿਊਜ਼) – ਏ.ਪੀ.ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਬੀ.ਏ. ਆਨਰਜ਼ (ਅੰਗਰੇਜ਼ੀ) ਦੇ ਵਿਦਿਆਰਥੀ ਸੁਖਨਜੋਤ ਸਿੰਘ ਜੌਹਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਡਾ. ਉਮਿੰਦਰ ਸਿੰਘ ਜੌਹਲ ਦੇ ਸਪੁੱਤਰ ਸੁਖਨਜੋਤ ਸਿੰਘ ਨੇ ਬੀ.ਏ. ਫਾਈਨਲ ਦੇ ਨਤੀਜਿਆਂ ਵਿੱਚ 7.97 ਸੀਜੀਪੀਏ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਦਰਜ ਕਰਵਾਇਆ।
ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਨੇ ਸੁਖਨਜੋਤ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਕਾਲਜ ਦੇ ਉੱਚ ਅਕਾਦਮਿਕ ਮਾਹੌਲ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀ ਦੀ ਅਨਥੱਕ ਮਿਹਨਤ ਦਾ ਸਿੱਟਾ ਹੈ। ਅੰਗਰੇਜ਼ੀ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਨੇ ਵੀ ਸੁਖਨਜੋਤ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Share this content:


Post Comment