ਸੁਪਰੀਮ ਕੋਰਟ ਨੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਟੀਸ਼ਨ ਦਾ ਕੀਤਾ ਨਿਪਟਾਰਾ
ਨਵੀਂ ਦਿੱਲੀ, 23 ਮਾਰਚ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਵਾਤਾਵਰਨ ਪੱਖੀ ਕਾਰਕੁਨ ਸੋਨਮ ਵਾਂਗਚੁਕ ਦੀ ਰਾਸ਼ਟਰੀ ਸੁਰੱਖਿਆ ਐਕਟ (ਐੱਨ ਐੱਸ ਏ) ਤਹਿਤ ਹਿਰਾਸਤ ਦੇ ਵਿਰੁੱਧ ਉਸ ਦੀ ਪਤਨੀ ਗੀਤਾਂਜਲੀ ਜੇ. ਅੰਗਮੋ ਵੱਲੋਂ ਦਾਖਲ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਪੀ.ਬੀ. ਵਰਾਲੇ ਦੇ ਬੈਂਚ ਨੇ ਕਿਹਾ ਕਿ ਕੇਂਦਰ ਨੇ 14 ਮਾਰਚ ਨੂੰ ਵਾਂਗਚੁਕ ਦੀ ਹਿਰਾਸਤ ਦੇ ਆਪਣੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਇਸ ਲਈ ਇਸ ਮਾਮਲੇ ਵਿੱਚ ਹੁਣ ਕੁਝ ਨਹੀਂ ਬਚਿਆ ਹੈ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਕੇਂਦਰ ਨੂੰ ਪੁੱਛਿਆ ਸੀ ਕਿ ਕੀ ਸਰਕਾਰ ਦੀ ਵਾਂਗਚੁਕ ਦੀ ਸਿਹਤ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਦੀ ਹਿਰਾਸਤ ‘ਤੇ ਮੁੜ ਵਿਚਾਰ ਕਰਨ ਦੀ ਕੋਈ ਸੰਭਾਵਨਾ ਹੈ।
ਕੇਂਦਰ ਨੇ 14 ਮਾਰਚ ਨੂੰ ਕਿਹਾ ਸੀ ਕਿ ਉਸ ਨੇ ਲੇਹ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ ਚਾਰ ਲੋਕਾਂ ਦੀ ਮੌਤ ਤੋਂ ਬਾਅਦ ਸੋਨਮ ਵਾਂਗਚੁਕ ਦੀ ਗ੍ਰਿਫਤਾਰੀ ਦੇ ਲਗਪਗ ਛੇ ਮਹੀਨਿਆਂ ਬਾਅਦ ਐੱਨ ਐੱਸ ਏ ਤਹਿਤ ਉਸ ਦੀ ਹਿਰਾਸਤ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਲੱਦਾਖ ਲਈ ਸੂਬੇ ਦੇ ਦਰਜੇ ਅਤੇ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਦੀਆਂ ਮੰਗਾਂ ਨੂੰ ਲੈ ਕੇ ਲੇਹ ਵਿੱਚ ਹੋਏ ਪ੍ਰਦਰਸ਼ਨਾਂ ਦੇ ਦੋ ਦਿਨ ਬਾਅਦ ਵਾਂਗਚੁਕ ਨੂੰ 26 ਸਤੰਬਰ, 2025 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
Share this content:


Post Comment