Loading Now

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ
ਅੰਮ੍ਰਿਤਸਰ, 8 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।
03-1024x708 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਭਾਈ ਪ੍ਰੇਮ ਸਿੰਘ, ਗ੍ਰੰਥੀ ਭਾਈ ਗੁਰਸੇਵਕ ਸਿੰਘ ਤੇ ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।

Share this content:

Previous post

ਤਨਖਾਹ ਤੋਂ ਵਾਂਝੇ ਐਡਿਡ ਸਕੂਲਾਂ ਦੇ ਅਧਿਆਪਕ ਖੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਦੇਣਗੇ ਮੰਗ ਪੱਤਰ ਯੂਨੀਅਨ ਵੱਲੋਂ 9 ਅਪ੍ਰੈਲ ਨੂੰ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਬੁਲਾਈ ਰਾਜ ਪੱਧਰੀ ਮੀਟਿੰਗ

Next post

ਲੰਬੀ ਬਿਮਾਰੀ ਦੇ ਚੱਲਦਿਆਂ ਸੀਨੀਅਰ ਕਾਂਗਰਸ ਨੇਤਾ ਮੋਹਸਿਨਾ ਕਿਦਵਈ ਦਾ ਹੋਇਆ ਦਿਹਾਂਤ

Post Comment