ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ
ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਪਿੰਡਾਂ ਤੱਕ ਪਹੁੰਚ ਕਰ ਕੇ ਲੋਕਾਂ ਨੂੰ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਦੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਮੋਰਚੇ ਵੱਲੋਂ ਅੱਜ ਤੋਂ ਹਫ਼ਤਾ ਭਰ ਪਿੰਡਾਂ ਵਿੱਚ ਝੰਡਾ ਮਾਰਚ, ਮੁਜ਼ਾਹਰੇ, ਟਰੈਕਟਰ ਮਾਰਚ, ਮੋਟਰਸਾਈਕਲ ਮਾਰਚ, ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਮੋਰਚੇ ਵੱਲੋਂ 16 ਜਨਵਰੀ ਨੂੰ ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਔਰਤ ਜਥੇਬੰਦੀਆਂ ਦੇ ਸਹਿਯੋਗ ਨਾਲ ਡੀ ਸੀ ਦਫ਼ਤਰਾਂ ਸਾਹਮਣੇ 12 ਤੋਂ 3 ਵਜੇ ਤੱਕ ਧਰਨੇ ਦਿੱਤੇ ਜਾਣਗੇ।
ਮੋਰਚੇ ਦੇ ਸੀਨੀਅਰ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਮੁਕੇਸ਼ ਚੰਦਰ ਸ਼ਰਮਾ ਤੇ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਸਮਾਜ ਦੇ ਸਾਰੇ ਤਬਕਿਆਂ ’ਤੇ ਹਮਲਾ ਹੈ ਜਦੋਂਕਿ ਚਾਰ ਲੇਬਰ ਕੋਡ ਅਤੇ ਮਗਨਰੇਗਾ ਨੂੰ ਰੱਦ ਕਰ ਕੇ ਬਣਾਇਆ ਨਵਾਂ ਕਾਨੂੰਨ ਮਜ਼ਦੂਰਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਕਰਦਾ ਹੈ।
Share this content:


Post Comment