ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਨੂ ਭਾਟੀਆ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 10 ਜੂਨ – ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਹ ਕਦਮ ਉਨ੍ਹਾਂ ਦੇ ਇੱਕ ਬਿਆਨ ‘ਤੇ ਹੰਗਾਮੇ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ ਕਾਰਨ ਨਰਸਾਂ ਨੇ ਰਾਜ ਵਿਆਪੀ ਹੜਤਾਲ ਕੀਤੀ।
ਵਿਰੋਧ ਪ੍ਰਦਰਸ਼ਨਾਂ ਦੌਰਾਨ, ਨਰਸਾਂ ਨੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ, ਅਤੇ ਨਰਸਿੰਗ ਫੈਡਰੇਸ਼ਨ ਨੇ ਵੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਕੀਤੀ ਸੀ। ਹਾਲਾਂਕਿ ਰੇਣੂ ਭਾਟੀਆ ਨੇ ਅਹੁਦਾ ਛੱਡ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਮੁਆਫੀ ਨਹੀਂ ਮੰਗਾਂਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਹਿਲਾ ਅਧਿਕਾਰਾਂ ਖਿਲਾਫ਼ ਲੜਦੀ ਰਹਾਂਗੀ।
Share this content:


Post Comment