ਹਰਿਆਣਾ ਸਰਕਾਰ ਨੇ ਕਲਾਸ-IV ਕਰਮਚਾਰੀਆਂ ਨੂੰ ਮਿਲੇਗਾ 27 ਹਜ਼ਾਰ ਰੁਪਏ ਦਾ ਵਿਆਜ ਮੁਕਤ ਕਣਕ ਐਡਵਾਂਸ ਦੇਣ ਦਾ ਕੀਤਾ ਫੈਸਲਾ
ਚੰਡੀਗੜ੍, 17 ਅਪ੍ਰੈਲ – ਹਰਿਆਣਾ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਕਲਾਸ-IV ਦੇ ਨਿਯਮਤ ਰਾਜ ਸਰਕਾਰੀ ਕਰਮਚਾਰੀਆਂ (ਸਥਾਈ ਅਤੇ ਅਸਥਾਈ) ਨੂੰ ਕਣਕ ਖਰੀਦਣ ਲਈ 27,000 ਰੁਪਏ ਦਾ ਵਿਆਜ ਮੁਕਤ ਐਡਵਾਂਸ ਦੇਣ ਦਾ ਫੈਸਲਾ ਕੀਤਾ ਹੈ। ਇਹ ਸਹੂਲਤ ਸਿਰਫ਼ ਉਨ੍ਹਾਂ ਕਰਮਚਾਰੀਆਂ ਨੂੰ ਮਿਲੇਗੀ ਜੋ ਆਪਣੇ ਜਾਂ ਆਪਣੇ ਪਰਿਵਾਰ ਦੀ ਵਰਤੋਂ ਲਈ ਕਣਕ ਖਰੀਦਣਾ ਚਾਹੁੰਦੇ ਹਨ। ਮੁੱਖ ਸਕੱਤਰ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਚਾਹਵਾਨ ਸਥਾਈ/ਅਸਥਾਈ ਕਲਾਸ-IV ਕਰਮਚਾਰੀ 7 ਮਈ 2026 (ਵੀਰਵਾਰ) ਤੱਕ ਨਿਰਧਾਰਤ ਬਿਨੈ-ਪੱਤਰ ਭਰ ਕੇ ਅਕਾਊਂਟਸ ਐਂਡ ਪਾਰਟੀਸ਼ਨ ਬ੍ਰਾਂਚ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀਆਂ ਸ਼ਾਮ 4:00 ਵਜੇ ਤੋਂ 5:00 ਵਜੇ ਦੇ ਵਿਚਕਾਰ ਹੀ ਸਵੀਕਾਰ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਬਿਨੈ-ਪੱਤਰ ਮੁੱਖ ਸਕੱਤਰੇਤ ਦੀ ਵੈੱਬਸਾਈਟ www.csharyana.gov.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਮਹੱਤਵਪੂਰਨ ਸ਼ਰਤਾਂ:
ਐਡਵਾਂਸ ਦੀ ਪੂਰੀ ਰਕਮ ਵਿੱਤੀ ਸਾਲ 2026-27 ਦੇ ਅੰਤ (31 ਮਾਰਚ 2027) ਤੋਂ ਪਹਿਲਾਂ ਕਿਸ਼ਤਾਂ ਵਿੱਚ ਵਸੂਲ ਕੀਤੀ ਜਾਵੇਗੀ। ਅਸਥਾਈ ਕਰਮਚਾਰੀਆਂ ਨੂੰ ਇਹ ਐਡਵਾਂਸ ਕਿਸੇ ਸਥਾਈ ਕਰਮਚਾਰੀ ਦੀ ਜ਼ਮਾਨਤ (Surety) ‘ਤੇ ਹੀ ਦਿੱਤਾ ਜਾਵੇਗਾ। ਜੇਕਰ ਪਤੀ-ਪਤਨੀ ਦੋਵੇਂ ਸਰਕਾਰੀ ਨੌਕਰੀ ਵਿੱਚ ਹਨ, ਤਾਂ ਸਿਰਫ਼ ਇੱਕ ਨੂੰ ਹੀ ਇਹ ਲਾਭ ਮਿਲੇਗਾ। ਡੇਪੂਟੇਸ਼ਨ ‘ਤੇ ਗਏ ਕਰਮਚਾਰੀਆਂ, ਵਰਕ-ਚਾਰਜਡ, ਕੰਟਿਨਜੈਂਟ, ਦਿਹਾੜੀਦਾਰ ਮਜ਼ਦੂਰਾਂ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਇਹ ਸਹੂਲਤ ਨਹੀਂ ਮਿਲੇਗੀ। ਐਡਵਾਂਸ ਲੈਣ ਦੇ ਇੱਕ ਮਹੀਨੇ ਦੇ ਅੰਦਰ ਕਰਮਚਾਰੀ ਨੂੰ ਸਰਟੀਫਿਕੇਟ ਦੇਣਾ ਹੋਵੇਗਾ ਕਿ ਰਕਮ ਸਿਰਫ਼ ਕਣਕ ਖਰੀਦਣ ਲਈ ਹੀ ਖਰਚ ਕੀਤੀ ਗਈ ਹੈ। ਵਿੱਤ ਵਿਭਾਗ ਦੇ ਹੁਕਮ ਨੰਬਰ 46/1/2011-WM(6)/1557-1562 (ਮਿਤੀ 16 ਅਪ੍ਰੈਲ 2026) ਤਹਿਤ ਇਹ ਪ੍ਰਬੰਧ ਕੀਤਾ ਗਿਆ ਹੈ। ਵਸੂਲੀ ਮਈ 2026 ਦੀ ਤਨਖਾਹ (ਜੂਨ ਵਿੱਚ ਭੁਗਤਾਨ) ਤੋਂ ਸ਼ੁਰੂ ਕੀਤੀ ਜਾਵੇਗੀ।
Share this content:



Post Comment