ਹਲਕਾ ਇੰਚਾਰਜ ਗੁਰਇਕਬਾਲ ਮਾਹਲ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ
ਬਟਾਲਾ, 25 ਜੂਨ – ਅੱਜ ਹਲਕਾ ਕਾਦੀਆ ’ਚ ਸਿਆਸਤ ’ਚ ਉਸ ਵੇਲੇ ਵੱਡਾ ਫੇਰ ਬਦਲ ਦੇਖਣ ਨੂੰ ਮਿਲਿਆ ਜਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਕਾਦੀਆਂ ’ਚ ਨਗਰ ਕੌਂਸਲ ਦੀਆਂ ਹੋਈਆਂ ਹੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਗੁਰਇਬਾਲ ਸਿੰਘ ਮਾਹਲ ਦੀ ਅਗਵਾਈ ਵੱਡੀ ਜਿੱਤ ਦਰਜ ਕੀਤੀ ਸੀ। ਗੁਰਇਕਬਾਲ ਸਿੰਘ ਮਾਹਲ ਦੇ ਅਚਾਨਕ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਨਾਲ ਹਲਕਾ ਕਾਦੀਆਂ ’ਚ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੰਡੀਗੜ੍ਹ ਵਿਖੇ ਗੁਰਇਕਬਾਲ ਸਿੰਘ ਮਾਹਲ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ ਹੈ।
Share this content:



Post Comment