Loading Now

ਹਿਮਾਚਲ ਨੇ ਹਾਈਡ੍ਰੋ ਪ੍ਰੋਜੈਕਟਾਂ ‘ਤੇ ਲਾਇਆ ਨਵਾਂ ਟੈਕਸ

ਹਿਮਾਚਲ ਨੇ ਹਾਈਡ੍ਰੋ ਪ੍ਰੋਜੈਕਟਾਂ ‘ਤੇ ਲਾਇਆ ਨਵਾਂ ਟੈਕਸ

ਚੰਡੀਗੜ੍ਹ, 6 ਜਨਵਰੀ – ਹਿਮਾਚਲ ਸਰਕਾਰ ਨੇ ‘ਜਲ ਸੈੱਸ’ ਦਾ ਮਾਮਲਾ ਫੇਲ੍ਹ ਹੋਣ ਮਗਰੋਂ ਹੁਣ ਹਾਈਡਰੋ ਪ੍ਰਾਜੈਕਟਾਂ ’ਤੇ ‘ਭੌਂ ਮਾਲੀਆ ਸੈੱਸ’ ਲਾ ਦਿੱਤਾ ਹੈ, ਜਿਸ ਨਾਲ ਪੰਜਾਬ ’ਤੇ ਕਰੀਬ 200 ਕਰੋੜ ਦਾ ਸਾਲਾਨਾ ਵਿੱਤੀ ਬੋਝ ਪਵੇਗਾ। ਹਿਮਾਚਲ ਪ੍ਰਦੇਸ਼ ਦੇ ਨਵੇਂ ਫ਼ੈਸਲੇ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਮੁੱਖ ਤਿੰਨ ਪ੍ਰਾਜੈਕਟਾਂ ਨੂੰ ਸਲਾਨਾ 433.13 ਕਰੋੜ ਦਾ ਵਿੱਤੀ ਭਾਰ ਝੱਲਣਾ ਪਵੇਗਾ, ਜੋ ਅੱਗਿਓ ਪੰਜਾਬ, ਹਰਿਆਣਾ ਤੇ ਰਾਜਸਥਾਨ ਸਰਕਾਰ ਨੂੰ ਤਾਰਨਾ ਪਵੇਗਾ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਆਪਣਾ ਇਤਰਾਜ਼ ਭੇਜ ਦਿੱਤਾ ਹੈ। ਪਹਿਲਾਂ ਪੰਜਾਬ ਸਰਕਾਰ ਨੇ 24 ਦਸੰਬਰ 2025 ਨੂੰ ਆਪਣੇ ਇਤਰਾਜ਼ ਬੀ ਬੀ ਐੱਮ ਬੀ ਕੋਲ ਭੇਜ ਦਿੱਤੇ ਸਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ 3 ਜਨਵਰੀ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ’ਚ ਸਾਫ਼ ਕਰ ਦਿੱਤਾ ਹੈ ਕਿ ਹਾਈਡਰੋ ਪ੍ਰਾਜੈਕਟਾਂ ’ਤੇ ਦੋ ਫ਼ੀਸਦੀ ਭੌਂ ਮਾਲੀਆ ਸੈੱਸ ਤਾਰਨਾ ਹੀ ਪਵੇਗਾ। ਹਿਮਾਚਲ ਸਰਕਾਰ ਨੇ ਪਹਿਲਾਂ 16 ਮਾਰਚ 2023 ਨੂੰ ਹਾਈਡਰੋ ਪ੍ਰਾਜੈਕਟਾਂ ’ਤੇ ਜਲ ਸੈੱਸ ਲਾ ਦਿੱਤਾ ਸੀ।

Share this content:

Post Comment