ਹੁਣ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦ ਤੋਂ ਵੱਧ ਨਹੀਂ ਵਧਾ ਸਕਣਗੇ ਫੀਸਾਂ: ਹਰਜੋਤ ਬੈਂਸ
ਚੰਡੀਗੜ੍ਹ, 10 ਅਗਸਤ – ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਇੱਕੋ ਦਿਨ ’ਚ 8 ਬਿੱਲ ਪੇਸ਼ ਕਰਨ, ਬਾਹਰੀ ਸੂਬਿਆਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਦੇਣ ਅਤੇ ਓ.ਪੀ.ਐੱਸ. ਵਰਗੇ ਵਾਅਦੇ ਪੂਰੇ ਨਾ ਕਰਨ ’ਤੇ ਸਰਕਾਰ ਨੂੰ ਘੇਰਿਆ ਗਿਆ। ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ’ਚ 237 ਵਿੱਚੋਂ ਸਿਰਫ਼ 13 ਉਮੀਦਵਾਰ ਹੀ ਹਰਿਆਣਾ ਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 51.30 ਲੱਖ ਪਰਿਵਾਰ ਰਜਿਸਟਰਡ ਹੋ ਚੁੱਕੇ ਹਨ ਅਤੇ 1009.35 ਕਰੋੜ ਰੁਪਏ ਦੇ ਇਲਾਜ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਦਨ ਵਿੱਚ ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਅਦਾਰਿਆਂ ਦੀ ਫੀਸ ਦਾ ਰੈਗੂਲੇਸ਼ਨ (ਸੋਧ) ਬਿਲ, 2026’ ਸਰਬਸੰਮਤੀ ਨਾਲ ਪਾਸਇਸ ਕਾਨੂੰਨ ਦੇ ਲਾਗੂ ਹੋਣ ਨਾਲ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਬਿੱਲ ਨਾਲ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। 5 ਫੀਸਦ ਤੋਂ ਵੱਧ ਵਾਧੇ ਲਈ ਜ਼ਿਲ੍ਹਾ ਰੈਗੂਲੇਟਰੀ ਬਾਡੀ ਤੋਂ 180 ਦਿਨ ਪਹਿਲਾਂ ਪ੍ਰਵਾਨਗੀ ਲੈਣੀ ਪਵੇਗੀ।
Share this content:



Post Comment