Loading Now

ਹੋਣ ਵਾਲੇ ਪਤਨੀ ਨੇ ਬਣਾਈ ਹੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਜਿਸ਼

ਹੋਣ ਵਾਲੇ ਪਤਨੀ ਨੇ ਬਣਾਈ ਹੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਜਿਸ਼

ਲੁਧਿਆਣਾ, 17 ਸਤੰਬਰ – ਲੁਧਿਆਣਾ ਦੇ ਪਿੰਡ ਕਿਲ੍ਹਾ ਰਾਏਪੁਰ ਦੇ ਇਕ ਘਰ ਅੰਦਰ ਕਰੀਬ ਦੋ ਮਹੀਨੇ ਪਹਿਲਾਂ ਅਮਰੀਕਾ ਦੇ ਸੀਐਟਲ ਸ਼ਹਿਰ ਤੋਂ ਆਈ 72 ਸਾਲ ਦੀ ਐਨ.ਆਰ.ਆਈ. ਔਰਤ ਨੂੰ ਕਤਲ ਕਰ ਕੇ ਲਾਸ਼ ਸਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਤਲ ਦੇ ਮੁੱਖ ਮੁਲਜ਼ਮ ਦੀ ਪਛਾਣ ਮਹਿਮਾ ਸਿੰਘ ਵਾਲਾ ਪਿੰਡ ਦੇ ਇੰਗਲੈਂਡ ਵਸਦੇ ਐੱਨ.ਆਰ.ਆਈ. ਚਰਨਜੀਤ ਸਿੰਘ ਗਰੇਵਾਲ ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ ’ਤੇ ਕਤਲ ਦੀ ਸਾਜ਼ਸ਼ ਘੜੀ ਸੀ। ਕਤਲ ਦੇ ਮੁਲਜ਼ਮ ਦੀ ਪਛਾਣ ਸੁਖਜੀਤ ਸਿੰਘ ਸੋਨੂੰ ਵਾਸੀ ਮੱਲਾ ਪੱਤੀ ਪਿੰਡ ਕਿਲ੍ਹਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ, ਜਿਸ ਨੇ ਚਰਨਜੀਤ ਸਿੰਘ ਗਰੇਵਾਲ ਵਲੋਂ ਘੜੀ ਸਾਜਸ਼ ਅਨੁਸਾਰ ਕਤਲ ਕਰਨਾ ਕਬੂਲਿਆ ਹੈ। ਸੁਖਜੀਤ ਸਿੰਘ ਸੋਨੂੰ ਨੇ ਪੁਲਿਸ ਦੀ ਪੁੱਛ-ਪੜਤਾਲ ਦੌਰਾਨ ਮੰਨਿਆ ਕਿ ਮ੍ਰਿਤਕਾ ਰੁਪਿੰਦਰ ਕੌਰ ਪੰਧੇਰ ਦਾ ਕਤਲ ਕਰਨ ਲਈ ਉਸ ਨੂੰ ਪੰਜਾਹ ਲੱਖ ਰੁਪਏ ਨਕਦ ਅਦਾ ਕੀਤੇ ਜਾਣੇ ਸਨ।

ਮ੍ਰਿਤਕਾ ਦੀ ਅਮਰੀਕਾ ਰਹਿੰਦੀ ਭੈਣ ਕਮਲ ਕੌਰ ਖਹਿਰਾ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੋਨੂੰ ਦੇ ਭਰਾ ਅਤੇ ਚਰਨਜੀਤ ਸਿੰਘ ਗਰੇਵਾਲ ਨੂੰ ਤੁਰਤ ਗ੍ਰਿਫ਼ਤਾਰ ਕਰ ਕੇ ਰੁਪਿੰਦਰ ਕੌਰ ਦੀ ਲਾਸ਼ ਬਰਾਮਦ ਕਰਵਾਈ ਜਾਵੇ। ਕਮਲ ਕੌਰ ਖਹਿਰਾ ਨੇ ਦਸਿਆ ਕਿ ਚਰਨਜੀਤ ਸਿੰਘ ਗਰੇਵਾਲ ਨੇ ਰੁਪਿੰਦਰ ਕੌਰ ਪੰਧੇਰ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਅਤੇ ਉਸ ਨੂੰ ਕਿਲ੍ਹਾ ਰਾਏਪੁਰ ਪਹੁੰਚਣ ਲਈ ਕਿਹਾ ਸੀ। ਮ੍ਰਿਤਕ ਨੇ ਕਥਿਤ ਤੌਰ ’ਤੇ ਸੋਨੂੰ ਅਤੇ ਉਸ ਦੇ ਭਰਾ ਦੇ ਖਾਤਿਆਂ ਵਿਚ ਵੀ ਵੱਡੀਆਂ ਰਕਮਾਂ ਟਰਾਂਸਫ਼ਰ ਕੀਤੀਆਂ ਸਨ।

ਐੱਸ.ਐੱਚ.ਓ. ਸੁਖਵਿੰਦਰ ਸਿੰਘ ਵਲੋਂ ਉੱਚ ਅਧਿਕਾਰੀਆਂ ਅੱਗੇ ਪੇਸ਼ ਕੀਤੀ ਰੀਪੋਰਟ ਤੋਂ ਪਤਾ ਚਲਿਆ ਹੈ ਕਿ ਸੋਨੂੰ ਨੇ ਚਰਨਜੀਤ ਸਿੰਘ ਗਰੇਵਾਲ ਦੇ ਕਹਿਣ ’ਤੇ ਉਕਤ ਕਤਲ ਕੀਤਾ ਸੀ ਅਤੇ ਲਾਸ਼ ਸਟੋਰ ਅੰਦਰ ਹੀ ਸਾੜ ਦਿਤੀ ਸੀ। ਰੀਪੋਰਟ ਅਨੁਸਾਰ ਪੁਲਿਸ ਨੇ ਸੁਖਜੀਤ ਸਿੰਘ ਸੋਨੂੰ ਦੇ ਘਰੋਂ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ। ਮ੍ਰਿਤਕ ਦੀ ਭੈਣ ਕਮਲ ਕੌਰ ਖਹਿਰਾ ਨੇ ਰੁਪਿੰਦਰ ਦਾ ਫ਼ੋਨ ਬੰਦ ਮਿਲਣ ਤੋਂ ਚਾਰ ਦਿਨ ਬਾਅਦ, 28 ਜੁਲਾਈ ਨੂੰ ਭਾਰਤ ਵਿਚ ਅਮਰੀਕੀ ਸਫ਼ਾਰਤਖ਼ਾਨੇ ਤੋਂ ਦਖ਼ਲ ਦੀ ਮੰਗ ਕੀਤੀ ਸੀ। ਜੁਲਾਈ ਤੋਂ ਲਾਪਤਾ ਐਨ.ਆਰ.ਆਈ ਮਹਿਲਾ ਦੇ ਮਾਮਲੇ ’ਚ ਅਮਰੀਕੀ ਸਫ਼ਾਰਤਖ਼ਾਨੇ ਦੇ ਦਖ਼ਲ ਮਗਰੋਂ ਪੁਲਿਸ ਹਰਕਤ ’ਚ ਆਈ ਤਾਂ ਪੁਲਿਸ ਵਲੋਂ ਸੋਨੂੰ ਨੂੰ ਗਿ੍ਰਫਤਾਰ ਕਰ ਕੇ ਜਾਂਚ ਸ਼ੁਰੂ ਕੀਤੀ ਗਈ।

Share this content:

Post Comment