Loading Now

ਹੱਕੀ ਮੰਗਾਂ ਮਨਵਾਉਣ ਲਈ ਸਫਾਈ ਸੇਵਕਾਂ ਨੇ ਮੇਨ ਬਜ਼ਾਰ ਵਿੱਚ ਸੁੱਟਿਆ ਕੂੜਾ

ਹੱਕੀ ਮੰਗਾਂ ਮਨਵਾਉਣ ਲਈ ਸਫਾਈ ਸੇਵਕਾਂ ਨੇ ਮੇਨ ਬਜ਼ਾਰ ਵਿੱਚ ਸੁੱਟਿਆ ਕੂੜਾ

ਸ੍ਰੀ ਫਤਿਹਗੜ੍ਹ ਸਾਹਿਬ, 16 ਮਈ – ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਸਫਾਈ ਕਰਮਚਾਰੀਆਂ ਦੇ ਵੱਲੋਂ ਸ਼ਹਿਰਾਂ ਦੇ ਵਿੱਚ ਕੂੜਾ ਚੁੱਕਣਾ ਅਤੇ ਸਫਾਈ ਕਰਨਾ ਬੰਦਾ ਕੀਤਾ ਗਿਆ ਹੈ। ਇਸ ਕਾਰਨ ਸ਼ਹਿਰਾਂ ਵਿੱਚ ਵੱਡੇ-ਵੱਡੇ ਕੂੜੇ ਦੇ ਢੇਰ ਲੱਗੇ ਹੋਏ ਹਨ। ਉੱਥੇ ਹੀ ਅੱਜ ਨਗਰ ਕੌਂਸਲ ਅਮਲੋਹ ਦੇ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਦੇ ਵੱਲੋਂ ਅਮਲੋਹ ਦੇ ਦੁਕਾਨਦਾਰਾਂ ਨਾਲ ਸਹਿਯੋਗ ਨਾ ਕਰਨ ਅਤੇ ਕੂੜੇ ਨੂੰ ਅੱਗ ਲਗਾਉਣ ‘ਤੇ ਰੋਸ ਜਾਹਿਰ ਕਰਦੇ ਹੋਏ ਮੇਨ ਬਜ਼ਾਰ ਅਮਲੋਹ ਦੇ ਵਿੱਚ ਟਰਾਲੀਆਂ ਭਰ ਕੇ ਕੂੜਾ ਬਜ਼ਾਰ ਵਿੱਚ ਸੁੱਟ ਦਿੱਤਾ ਗਿਆ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਇਸ ਮੌਕੇ ਗੱਲਬਾਤ ਕਰਦੇ ਹੋਏ ਸਫਾਈ ਸੇਵਕ ਯੂਨੀਅਨ ਅਮਲੋਹ ਦੇ ਆਗੂ ਪਰਮਜੀਤ ਸਿੰਘ ਪੰਮੀ ਨੇ ਕਿਹਾ ਕਿ, ‘ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਟਕੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਸਰਕਾਰਾਂ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਵੱਲੋਂ ਅਮਲੋਹ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਕੂੜਾ ਸੁੱਟ ਕੇ ਰੋਸ ਜ਼ਾਹਿਰ ਕੀਤਾ ਗਿਆ।’

‘ਸਰਕਾਰ ਦੇ ਖ਼ਿਲਾਫ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ’

ਆਗੂ ਨੇ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਉਨ੍ਹਾਂ ਦਾ ਸਹਿਯੋਗ ਨਾ ਕਰਦੇ ਹੋਏ ਕੂੜੇ ਨੂੰ ਅੱਗ ਲਗਾਈ ਜਾ ਰਹੀ ਸੀ। ਜਿਸ ‘ਤੇ ਉਨ੍ਹਾਂ ਨੇ ਰੋਸ ਜ਼ਾਹਰ ਕਰਦੇ ਹੋਏ ਬਜ਼ਾਰ ਵਿੱਚ ਕੂੜਾ ਸੁੱਟਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਖ਼ਿਲਾਫ ਧਰਨਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ।

Share this content:

Post Comment